JALANDHAR WEATHER

ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬਿ੍ਜ ਭੂਸ਼ਣ ਖ਼ਿਲਾਫ਼ ਦੋਸ਼ ਕੀਤੇ ਤੈਅ

ਨਵੀਂ ਦਿੱਲੀ, 10 ਮਈ- ਦਿੱਲੀ ਦੀ ਅਦਾਲਤ ਨੇ ਪੰਜ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਭਾਜਪਾ ਆਗੂ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਉਸ ’ਤੇ ਔਰਤ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦਾ ਵੀ ਦੋਸ਼ ਲਗਾਇਆ ਗਿਆ ਹੈ। ਕੋਰਟ ਨੂੰ ਬਿ੍ਰਜ ਭੂਸ਼ਣ ਵਿਰੁੱਧ ਦੋਸ਼ ਤੈਅ ਕਰਨ ਲਈ ਲੋੜੀਂਦੀ ਸਾਰੀ ਸਮਗਰੀ ਮਿਲੀ ਹੈ। ਅਦਾਲਤ ਨੇ ਕਿਹਾ ਕਿ ਬਿ੍ਰਜ ਭੂਸ਼ਣ ਦੇ ਖ਼ਿਲਾਫ਼ ਹਰੇਕ ਪੀੜਤਾ ਦੇ ਸੰਬੰਧ ਵਿਚ ਧਾਰਾ 354 ਅਤੇ 354 ਏ ਦੇ ਤਹਿਤ ਦੋਸ਼ ਆਇਦ ਕੀਤੇ ਗਏ ਸਨ। ਅਦਾਲਤ ਨੇ ਕਿਹਾ ਕਿ ਅਦਾਲਤ ਨੇ ਬ੍ਰਿਜ ਭੂਸ਼ਣ ਨੂੰ ਛੇਵੇਂ ਪਹਿਲਵਾਨ ਵਲੋਂ ਲਾਏ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ