JALANDHAR WEATHER

ਸੜਕ ’ਤੇ ਫੈਲੇ ਧੂਏ ਕਾਰਨ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ

ਕਲਾਨੌਰ, 10 ਮਈ (ਪੁਰੇਵਾਲ)-ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਮਜੀਠਾ ਤੋਂ ਕਲਾਨੌਰ ਦੇ ਪਿੰਡ ਸਾਡੇ ਚੱਕ ਵਿਖੇ ਆਪਣੀ ਭੈਣ ਨੂੰ ਮਿਲ ਕੇ ਵਾਪਸ ਪਰਤ ਰਹੇ ਭੈਣ ਭਰਾ ਦਾ ਮੋਟਰਸਾਈਕਲ ਸੜਕ ’ਤੇ ਫੈਲੇ ਧੂਏ ਕਾਰਨ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਉਸ ਦੀ ਭੈਣ ਦੀ ਮੌਤ ਹੋ ਗਈ। ਨੌਜਵਾਨ ਨੂੰ ਕਲਾਨੌਰ ਦੇ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਿਟੀ ਸਿਹਤ ਕੇਂਦਰ ਵਿਖੇ ਮੁਢਲੀ ਸਹਾਇਤਾ ਲਈ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵਲੋਂ ਅਰਸ਼ਦੀਪ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਜ਼ਖ਼ਮੀ ਸੁਖਦੇਵ ਸਿੰਘ ਨੂੰ ਮੁਢਲੀ ਸਹਾਇਤਾ ਦੇ ਕੇ ਅੰਮ੍ਰਿਤਸਰ ਤਬਦੀਲ ਕੀਤਾ ਗਿਆ। ਜਾਣਕਾਰੀ ਸਾਂਝੀ ਕਰਦਿਆਂ ਥਾਣਾ ਮੁਖੀ ਆਈ.ਪੀ.ਐਸ. ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ