JALANDHAR WEATHER

ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ

ਫ਼ਿਰੋਜ਼ਪੁਰ, 10 ਮਈ (ਦਵਿੰਦਰ ਪਾਲ ਸਿੰਘ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਕੋਲ ਦਾਖ਼ਲ ਕਰਵਾਏ ਗਏ। ਇਸ ਮੌਕੇ ਉਨ੍ਹਾਂ ਨਾਲ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਵਰਦੇਵ ਸਿੰਘ ਨੋਨੀ ਮਾਨ, ਹਰਪ੍ਰੀਤ ਸਿੰਘ ਕੋਟ ਭਾਈ, ਜੋਗਿੰਦਰ ਸਿੰਘ ਜਿੰਦੂ ਹਲਕਾ ਫ਼ਿਰੋਜ਼ਪੁਰ ਦਿਹਾਤੀ, ਰੋਹਿਤ ਕੁਮਾਰ ਮੋਂਟੂ ਵੋਹਰਾ ਹਲਕਾ ਇੰਚਾਰਜ ਸ਼ਹਿਰੀ, ਬਚਿੱਤਰ ਸਿੰਘ ਪੀ.ਏ. ਆਦਿ ਅਕਾਲੀ ਆਗੂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ