JALANDHAR WEATHER

ਸ੍ਰੀ ਹੇਮਕੁੰਟ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਤੋਂ ਜਵਾਨਾਂ ਨੇ ਬਰਫ਼ ਹਟਾਈ

ਦਸੂਹਾ,10 ਮਈ (ਭੁੱਲਰ)- ਸ੍ਰੀ ਹੇਮਕੁੰਟ ਸਾਹਿਬ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਆਲੇ ਦੁਆਲੇ 10 ਤੋਂ 15 ਫੁੱਟ ਤੱਕ ਪਈ ਬਰਫ਼ਨੂੰ ਫੌਜ ਦੇ ਜਵਾਨਾਂ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਹਟਾਇਆ ਗਿਆ। ਉਨ੍ਹਾਂ ਸਾਰੇ ਲੋਕਾਂ ਦੀ ਆਸਥਾ ਨਾਲ ਜੁੜੇ ਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੁੱਲਣ 'ਤੇ ਉੱਤਰਾਖੰਡ ਸਰਕਾਰ, ਬਦਰੀ ਕੇਦਾਰ ਮੰਦਰ ਕਮੇਟੀ, ਪ੍ਰਸ਼ਾਸਨ ਅਤੇ ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ 25 ਮਈ ਤੋਂ ਸ਼ੁਰੂ ਹੋ ਰਹੀ ਚਾਰਧਾਮ ਅਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸਮੂਹ ਸੰਗਤਾਂ ਦੀ ਯਾਤਰਾ ਸ਼ੁਭ ਹੋਵੇ।ਭਾਰਤੀ ਫੌਜ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰਸਟ ਦੇ ਸੇਵਾਦਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸੁਚਾਰੂ ਬਣਾਉਣ ਵਿਚ ਲੱਗੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ