ਕੇਜਰੀਵਾਲ ਜੇਲ੍ਹੋਂ ਬਾਹਰ ਆਇਐ, ਸਵਾਗਤ ਦੀ ਬਜਾਏ ਉਸ ਦਾ ਵਿਰੋਧ ਹੋਣਾ ਚਾਹੀਦੈ - ਚਰਨਜੀਤ ਸਿੰਘ ਚੰਨੀ
ਜਲੰਧਰ, (ਪੰਜਾਬ), 15 ਮਈ-ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਜਰੀਵਾਲ ਜੋ ਸ਼ਰਾਬ ਘੁਟਾਲੇ ਵਿਚ ਸ਼ਾਮਲ ਹੈ ਅਤੇ ਸਿਰਫ਼ 15 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਇਆ ਹੈ, ਉਸ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਦਿੱਲੀ ਵਿਚ ਇਕ ਵੱਡਾ ਸ਼ਰਾਬ ਘੁਟਾਲਾ ਹੋਇਆ ਹੈ ਅਤੇ ਪੰਜਾਬ ਵਿਚ ਵੀ ਅਜਿਹਾ ਹੀ ਹੋਇਆ ਹੈ। ਅਸੀਂ ਇਸਦੀ ਜਾਂਚ ਦੀ ਮੰਗ ਕਰਦੇ ਹਾਂ। ਸਵਾਗਤ ਕਰਨ ਦੀ ਬਜਾਏ ਉਸਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ।