JALANDHAR WEATHER

ਵਿਭਵ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਮਹਿਲਾ ਕਮਿਸ਼ਨ ਦਾ ਨੋਟਿਸ ਲੈਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 17 ਮਈ- ਰਾਸ਼ਟਰੀ ਮਹਿਲਾ ਕਮਿਸ਼ਨ ਨੇ ਟਵੀਟ ਕਰ ਕਿਹਾ ਕਿ ਕਮਿਸ਼ਨ ਦੇ ਅਧਿਕਾਰੀਆਂ ਨੇ ਸਿਵਲ ਲਾਈਨਜ਼, ਨਵੀਂ ਦਿੱਲੀ ਦੇ ਏ.ਸੀ.ਪੀ. ਦੇ ਨਾਲ, ਵਿਭਵ ਕੁਮਾਰ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਸੁਣਵਾਈ ਦਾ ਨੋਟਿਸ ਦੇਣ ਦੀ ਕੋਸ਼ਿਸ਼ ਕੀਤੀ, ਜਦੋਂ ਕਿ ਘਰ ਦੇ ਮਾਲਕਾਂ ਨੇ ਨੋਟਿਸ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੇ ਇਸ ਨੋਟਿਸ ਨੂੰ ਉਸ ਦੀ ਰਿਹਾਇਸ਼ ਦੇ ਗੇਟ ’ਤੇ ਚਿਪਕਾ ਦਿੱਤਾ ਹੈ ਅਤੇ ਇਸ ਮਾਮਲੇ ਦੀ ਸੁਣਵਾਈ 18 ਮਈ ਨੂੰ ਕਮਿਸ਼ਨ ਦੇ ਦਫ਼ਤਰ ਵਿਚ ਹੋਣੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ