JALANDHAR WEATHER

ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਨਰਦੇਵ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ (22) ਪੁੱਤਰ ਹਰਬੰਸ ਸਿੰਘ ਵਾਸੀ ਲੌਂਗੋਵਾਲ ਜੋ ਪਰਿਵਾਰ ਸਮੇਤ ਸੁਨਾਮ ਵਿਖੇ ਆਪਣੀ ਰਿਸ਼ਤੇਦਾਰੀ 'ਚ ਇਕ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਇਆ ਹੋਇਆ ਸੀ।ਬੀਤੀ ਰਾਤ ਕਰੀਬ ਦੋ, ਸਵਾ ਦੋ ਵਜੇ ਜਦੋਂ ਉਹ ਸ਼ਰਾਬੀ ਹਾਲਤ ਵਿਚ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਰੇਲਵੇ ਫਾਟਕ ਕੋਲ ਰੇਲਵੇ ਲਾਈਨ ਪਾਰ ਕਰਨ ਲੱਗਿਆ ਤਾਂ ਅਚਾਨਕ ਹਿਸਾਰ ਤੋਂ ਅੰਮ੍ਰਿਤਸਰ ਜਾ ਰਹੀ ਰੇਲ ਗੱਡੀ ਹੇਠ ਆ ਗਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ