ਅਡਾਨੀ ਸਮੂਹ ਵਲੋਂ ਦੋਸ਼ਾਂ ਤੋਂ ਇਨਕਾਰ ਕਰਨ ਤੋਂ ਬਾਅਦ ਰਿਸਰਚ ਫ਼ਰਮ ਹਿੰਡਨਬਰਗ ਨੇ ਮੁੜ ਦਿੱਤਾ ਜਵਾਬ

ਨਵੀਂ ਦਿੱਲੀ, 30 ਜਨਵਰੀ- ਅਮਰੀਕੀ ਰਿਸਰਚ ਫ਼ਰਮ ਹਿੰਡਨਬਰਗ ਨੇ ਅਡਾਨੀ ਗਰੁੱਪ ’ਤੇ ਲਗਾਏ ਗਏ ਦੋਸ਼ਾਂ ’ਤੇ ਗਰੁੱਪ ਤੋਂ ਜਵਾਬ ਮਿਲਣ ਤੋਂ ਬਾਅਦ ਮੁੜ ਆਪਣਾ ਜਵਾਬ ਦਿੱਤਾ ਹੈ। ਹਿੰਡਨਬਰਗ ਨੇ ਕਿਹਾ ਹੈ ਕਿ ਅਡਾਨੀ ਸਮੂਹ ਨੇ ਗੌਤਮ ਅਡਾਨੀ ਦੀ ਦੌਲਤ ਦੇ ਵਾਧੇ ਨੂੰ ਭਾਰਤ ਦੀ ਸਫ਼ਲਤਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ, ਪਰ ਅਸੀਂ ਇਸ ਨਾਲ ਸਹਿਮਤ ਨਹੀਂ ਹਾਂ। ਅਸੀਂ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਭਾਰਤ ਇਕ ਜੀਵੰਤ ਲੋਕਤੰਤਰ ਅਤੇ ਇਕ ਉੱਭਰਦੀ ਹੋਈ ਮਹਾਂਸ਼ਕਤੀ ਹੈ।