ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਨਵੀਂ ਬਣੀ ਸਰਾਂ ਦਾ ਉਦਘਾਟਨ
ਅੰਮ੍ਰਿਤਸਰ, 20 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਮੱਧ ਪ੍ਰਦੇਸ਼ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰਨ ਦੇ ਨਾਲ-ਨਾਲ ਸਿੱਖ ਸੰਗਤਾਂ ਦੀ ਸਹੂਲਤ ਲਈ ਗੁਰੂ ਨਾਨਕ ਨਿਵਾਸ ਸਰਾਂ ਦੀ ਨਵੀਂ ਬਣਾਈ ਗਈ ਇਮਾਰਤ ਦਾ ਉਦਘਾਟਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵਲੋਂ ਇਸ ਦੀ ਸੇਵਾ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਰਾਹੀਂ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਵਲੋਂ ਨਿਵਾਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਮੌਕੇ ਭਾਈ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਜੈਨ ਵਿਖੇ ਪਹਿਲੇ ਪਾਤਿਸ਼ਾਹ ਨਾਲ ਸੰਬੰਧਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਦੀ ਸੇਵਾ-ਸੰਭਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪ੍ਰਬੰਧ ਰਾਹੀਂ ਕੀਤੀ ਜਾ ਰਹੀ ਹੈ।