ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਨੇ ਜਸਬੀਰ ਸਿੰਘ ਗੜ੍ਹੀ ਨੂੰ ਐਲਾਨਿਆ ਉਮੀਦਵਾਰ
ਚੰਡੀਗੜ੍ਹ, 4 ਮਈ-ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਨੇ ਜਸਬੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਗੜ੍ਹੀ ਬਸਪਾ ਪੰਜਾਬ ਦੇ ਮੁਖੀ ਹਨ।