JALANDHAR WEATHER

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ - ਐਡਵੋਕੇਟ ਧਾਮੀ

 ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ ਕੌਮ ਨੂੰ ਕੀਤੇ ਗਏ ਆਦੇਸ਼ ’ਤੇ ਹਰ ਸਿੱਖ ਪਹਿਰਾ ਦੇਵੇ ਅਤੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਸਿੱਖ ਆਪਣੇ ਸਿਰਾਂ ’ਤੇ ਕਾਲੀਆਂ ਦਸਤਾਰਾਂ ਸਜਾਉਣ ਅਤੇ ਬੀਬੀਆਂ ਕਾਲੇ ਦੁਪੱਟੇ ਲੈਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਕਿਹਾ ਕਿ ਜੂਨ 1984 ’ਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਦੇ ਕਰੀਬ ਹੋਰ ਗੁਰਦੁਆਰਾ ਸਾਹਿਬਾਨ ’ਤੇ ਸਮੇਂ ਦੀ ਤਤਕਾਲੀ ਕਾਂਗਰਸ ਸਰਕਾਰ ਵਲੋਂ ਕਰਵਾਏ ਗਏ ਫ਼ੌਜੀ ਹਮਲੇ ਦੇ ਨਿਸ਼ਾਨ ਸਿੱਖ ਮਾਨਸਿਕਤਾ ਵਿਚੋਂ ਕਦੇ ਵੀ ਮਿੱਟ ਨਹੀਂ ਸਕਦੇ ਅਤੇ ਹਰ ਸਾਲ ਸਿੱਖ ਕੌਮ ਜੂਨ 1984 ਦੇ ਫ਼ੌਜੀ ਹਮਲੇ ਨੂੰ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ