JALANDHAR WEATHER

'ਅਜੀਤ' ਦੇ ਸੰਪਾਦਕ ਵਿਰੁੱਧ ਪਰਚਾ ਦਰਜ ਕਰਨਾ ਅਤਿ ਨਿੰਦਣਯੋਗ - ਔਜਲਾ

ਅੰਮ੍ਰਿਤਸਰ ,22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਦਰਜ ਸ਼ਿਕਾਇਤ ਨੂੰ ਅਤਿ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਿਕਾਇਤ ਵਿਜੀਲੈਂਸ ਵਲੋਂ ਆਮ ਆਦਮੀ ਪਾਰਟੀ ਦੇ ਉਕਸਾਉਣ ’ਤੇ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਡਾ: ਹਮਦਰਦ ਨੇ ਹਮੇਸ਼ਾ ਹੱਕ ਅਤੇ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਨਿਰਪੱਖਤਾ ਨਾਲ ਲਿਖਿਆ ਹੈ | ਉਨ੍ਹਾਂ ਵਿਰੁੱਧ ਕਾਰਵਾਈ ਜਮਹੂਰੀਅਤ ਦੇ ਚੌਥੇ ਥੰਮ੍ਹ 'ਤੇ ਸਿੱਧਾ ਹਮਲਾ ਹੈ। 'ਆਪ' ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਜਿਹੀ ਰਾਜਨੀਤੀ ਬੰਦ ਕਰੇ ਅਤੇ ਉਨ੍ਹਾਂ ਵਿਰੁੱਧ ਦਰਜ ਪਰਚੇ ਰੱਦ ਕੀਤੇ ਜਾਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ