JALANDHAR WEATHER

ਝੂਠੇ ਪਰਚੇ ਦਰਜ ਕਰਕੇ ਸਰਕਾਰ 'ਅਜੀਤ' ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ- ਰਾਜਾ ਵੜਿੰਗ

ਲੁਧਿਆਣਾ , 22 ਮਈ (ਪਰਮਿੰਦਰ ਸਿੰਘ ਆਹੂਜਾ ) -ਵਿਜੀਲੈਂਸ ਬਿਊਰੋ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਦਰਜ ਕੀਤੇ ਗਏ ਕੇਸ ਦੀ ਕਾਂਗਰਸ ਵਲੋਂ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਅੱਜ ਇੱਥੇ ਚੋਣ ਪ੍ਰਚਾਰ ਦੌਰਾਨ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਵਿਜੀਲੈਂਸ ਅਤੇ ਸਰਕਾਰ ਅਜਿਹੇ ਝੂਠੇ ਪਰਚੇ ਦਰਜ ਕਰਕੇ 'ਅਜੀਤ' ਦੀ ਆਵਾਜ਼ ਨੂੰ ਦਬਾ ਨਹੀਂ ਸਕੇਗੀ । ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਨ੍ਹਾਂ ਨੇ 'ਅਜੀਤ' ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ਉਨ੍ਹਾਂ ਨੂੰ ਹਮੇਸ਼ਾ ਹੀ ਮੂੰਹ ਦੀ ਖਾਣੀ ਪਈ ਹੈ ਅਤੇ ਕਾਂਗਰਸ ਪਾਰਟੀ ਹਮੇਸ਼ਾ ਹੀ ਡਾ. ਬਰਜਿੰਦਰ ਸਿੰਘ ਹਮਦਰਦ ਦੇ ਨਾਲ ਖੜ੍ਹੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ