JALANDHAR WEATHER

ਡਾ. ਹਮਦਰਦ ਤੇ ਵਿਜੀਲੈਂਸ ਵਲੋਂ ਦਰਜ ਕੀਤਾ ਪਰਚਾ ਸਿਆਸੀ ਬਦਲਾ ਖੋਰੀ ਦਾ ਸਿਖਰ -ਐਡਵੋਕੇਟ ਬਲਵਿੰਦਰ ਕੁਮਾਰ

ਕਰਤਾਰਪੁਰ,22ਮਈ ( ਭਜਨ ਸਿੰਘ ) - ਪੰਜਾਬ ਤੇ ਪੰਜਾਬੀਅਤ ਦੀ ਆਵਾਜ਼ 'ਅਜੀਤ' ਅਖ਼ਬਾਰ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ‘ਤੇ ਪਰਚਾ ਦਰਜ ਕਰਨਾ ਪੰਜਾਬ ਦੇ ਮੁੱਖ ਮੰਤਰੀ ਦੀ ਸਿਆਸੀ ਬਦਲਾਖੋਰੀ ਦੀ ਅਖੀਰ ਹੈ । ਇਨ੍ਵਾਂ ਸ਼ਬਦਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਪ੍ਰਗਟ ਕਰਦਿਆਂ ਆਖਿਆ ਕਿ ਲੋਕਤੰਤਰ ਦੇ ਚੌਥੇ ਥੰਮ੍ਹ ਪ੍ਰੈੱਸ ਦੀ ਆਜ਼ਾਦੀ ਨੂੰ ਜ਼ੋਰ ਨਾਲ ਦਬਾਇਆ ਜਾ ਰਿਹਾ । ਉਨ੍ਵਾਂ ਆਖਿਆ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਸਰਕਾਰ ਦੀ ਬਖਲਾਹਟ ਦੀ ਨਿਸ਼ਾਨੀ ਹੈ ।ਐਡਵੋਕੇਟ ਬਲਵਿੰਦਰ ਕੁਮਾਰ ਨੇ ਆਖਿਆ ਕਿ ਡਾ. ਹਮਦਰਦ ਵਲੋਂ ਆਪ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਦੀ ਕਚਿਹਰੀ ਵਿਚ ਲੈ ਕੇ ਜਾਣ ਤੋਂ ਆਪ ਸਰਕਾਰ ਬਖਲਾਹਟ ਵਿਚ ਆਈ ਹੋਈ ਹੈ ਅਤੇ ਬਿਨ੍ਵਾਂ ਕਿਸੇ ਠੋਸ ਸਬੂਤ ਦੇ ਡਾ. ਹਮਦਰਦ ਉੱਪਰ ਪਰਚਾ ਦਰਜ ਕਰਕੇ ਮਾਨ ਸਰਕਾਰ ਨੇ ਪੰਜਾਬ ਤੇ ਪੰਜਾਬੀਅਤ ਦੀ ਸੇਵਾ ਕਰਨ ਵਾਲੇ ਅਦਾਰੇ ਨੂੰ ਬਦਨਾਮ ਕਰਨ ਲਈ ਇਹ ਸਾਰਾ ਡਰਾਮਾ ਰਚਾਇਆ ਗਿਆ ਹੈ । ਬਹੁਜਨ ਸਮਾਜ ਪਾਰਟੀ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਦਰਜ ਕੀਤੇ ਪਰਚੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ । ਇਹ ਪਰਚਾ ਤਰੁੰਤ ਰੱਦ ਕਰਨ ਦੀ ਮੰਗ ਕਰਦੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ