JALANDHAR WEATHER

ਪੰਜਾਬ ਕਾਂਗਰਸ ਚੰਡੀਗੜ੍ਹ ਦਾ ਇਕ ਇੰਚ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ : ਪ੍ਰਤਾਪ ਸਿੰਘ ਬਾਜਵਾ

ਅਬੋਹਰ, 22 ਮਈ (ਤੇਜਿੰਦਰ ਸਿੰਘ ਖ਼ਾਲਸਾ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਚੰਡੀਗੜ੍ਹ ਦਾ ਇਕ ਇੰਚ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ ਕਿਉਂ ਕਿ ਚੰਡੀਗੜ੍ਹ ਨੂੰ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਹੈ ਅਤੇ ਚੰਡੀਗੜ੍ਹ ’ਤੇ ਹੱਕ ਹਮੇਸ਼ਾ ਪੰਜਾਬ ਦਾ ਰਿਹਾ ਹੈ ਅਤੇ ਰਹੇਗਾ, ਜਿਸ ਦਾ ਪੰਜਾਬ ਕਾਂਗਰਸ ਹਮੇਸ਼ਾ ਸਮਰਥਨ ਕਰਦੀ ਹੈ ਜਦ ਕਿ ਚੰਡੀਗੜ੍ਹ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਲੋਂ ਦਿੱਤਾ ਬਿਆਨ ਉਨ੍ਹਾਂ ਦਾ ਨਿੱਜੀ ਹੋ ਸਕਦਾ ਹੈ। ਉਕਤ ਸ਼ਬਦ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਬੋਹਰ ਦੀ ਅਨਾਜ ਮੰਡੀ ਵਿਚ ਪੱਤਰਕਾਰ ਮਿਲਣੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ