JALANDHAR WEATHER

ਗੋਆ: ਅਸਮਾਨੀ ਬਿਜਲੀ ਡਿੱਗਣ ਕਾਰਨ ਮੋੜੀਆਂ ਛੇ ਉਡਾਣਾਂ

ਪਣਜੀ, 23 ਮਈ -ਗੋਆ ਦੇ ਮਨੋਹਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਅਸਮਾਨੀ ਬਿਜਲੀ ਡਿੱਗਣ ਅਤੇ ਰਨਵੇ ਦੀਆਂ ਕਿਨਾਰਿਆਂ ਦੀਆਂ ਲਾਈਟਾਂ ਨੂੰ ਨੁਕਸਾਨ ਹੋਣ ਕਾਰਨ ਛੇ ਉਡਾਣਾਂ ਨੂੰ ਮੋੜ ਦਿੱਤਾ ਗਿਆ ਹੈ। ਐਮ.ਆਈ.ਏ. ਦੇ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ ਕਿ ਬੀਤੀ ਸ਼ਾਮ ਉੁੱਤਰੀ ਗੋਆ ਦੇ ਮੋਪਾ ਵਿਚ ਸਥਿਤ ਹਵਾਈ ਅੱਡੇ ’ਤੇ ਬਿਜਲੀ ਡਿੱਗੀ, ਜਿਸ ਕਾਰਨ ਉਡਾਣਾਂ ਨੂੰ ਮੋੜਨਾ ਪਿਆ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਲਈ ਦਿਲੋਂ ਅਫ਼ਸੋਸ ਹੈ ਪਰ ਅਜਿਹੀਆਂ ਕੁਦਰਤੀ ਆਫ਼ਤਾਂ ਮਨੁੱਖ ਦੇ ਵੱਸ ਤੋਂ ਬਾਹਰ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ