JALANDHAR WEATHER

ਪ੍ਰਜਵਲ ਰੇਵੰਨਾ ਨੂੰ ਵਾਪਸ ਭਾਰਤ ਲਿਆਉਣ ਲਈ ਕਰਨਾਟਕ ਦੇ ਮੁੱਖ ਮੰਤਰੀ ਨੇ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 23 ਮਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਗ੍ਰਹਿ ਮੰਤਰਾਲੇ ਨੂੰ ਕਰਨਾਟਕ ਸਰਕਾਰ ਤੋਂ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੇ ਸੰਬੰਧ ਵਿਚ ਡਿਪਲੋਮੈਟਿਕ ਪਾਸਪੋਰਟ ਰੱਦ ਕਰਨ ਲਈ ਇਕ ਪੱਤਰ ਮਿਲਿਆ ਹੈ। ਮੰਤਰਾਲੇ ਵਲੋਂ ਇਸ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਇਆ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਪ੍ਰਜਵੱਲ ਰੇਵੰਨਾ ਦੀ ਭਾਰਤੀ ਵਾਪਸੀ ਦੇ ਨਾਲ ਨਾਲ ਉਸ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੱਤਰ ਵਿਚ ਉਨ੍ਹਾਂ ਲਿਖਿਆ ਕਿ ਇਹ ਸ਼ਰਮਨਾਕ ਹੈ ਕਿ ਅਸ਼ਲੀਲ ਵੀਡੀਓ ਮਾਮਲੇ ਵਿਚ ਐਫ਼.ਆਈ.ਆਰ. ਦਰਜ ਹੋਣ ਤੋਂ ਬਾਅਦ ਪ੍ਰਜਵਲ ਰੇਵੰਨਾ ਆਪਣੇ ਕੂਟਨੀਤਕ ਪਾਸਪੋਰਟ ਦੀ ਵਰਤੋਂ ਕਰਦੇ ਹੋਏ ਬੀਤੀ 27 ਅਪ੍ਰੈਲ ਨੂੰ ਦੇਸ਼ ਛੱਡ ਕੇ ਜਰਮਨੀ ਭੱਜ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ