JALANDHAR WEATHER

ਸੱਚ ਨੂੰ ਪ੍ਰੇਸ਼ਾਨ ਤਾਂ ਕੀਤਾ ਜਾ ਸਕਦਾ ਪਰ ਹਰਾਇਆ ਨਹੀਂ ਜਾ ਸਕਦਾ-ਐਡਵੋਕੇਟ ਇਕਬਾਲ ਸਿੰਘ ਝੂੰਦਾਂ

ਸ਼ੇਰਪੁਰ,23 ਮਈ (ਦਰਸ਼ਨ ਸਿੰਘ ਖੇੜੀ) ਪੰਜਾਬ ਦੇ ਤਾਨਾਸ਼ਾਹ ਮੁੱਖ ਮੰਤਰੀ ਵਲੋਂ ਵਿਜੀਲੈਂਸ ਵਿਭਾਗ ਰਾਹੀਂ ਅਜੀਤ ਅਖਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਤੇ ਕੀਤੇ ਝੂਠੇ ਪਰਚੇ ਰਾਹੀਂ ਜੋ ਸਚਾਈ ਦੀ ਅਵਾਜ਼ ਨੂੰ ਦਵਾਉਣ ਦੀ ਘਟੀਆਂ ਚਾਲ ਚੱਲੀ ਹੈ।ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਮੀਡੀਆ ਨੂੰ ਸੱਚ ਉਜਾਗਰ ਕਰਨ ਦਾ ਮੁਢਲਾ ਹੱਕ ਹੈ,ਪਰ ਮੁੱਖ ਮੰਤਰੀ ਸੱਚ ਦਾ ਸਾਹਮਣਾ ਕਰਨ ਦੀ ਬਜਾਏ ਕੋਝੇ ਹਥਕੰਡੇ ਵਰਤ ਰਿਹਾ ਹੈ। ਸੱਚ ਨੂੰ ਪ੍ਰੇਸ਼ਾਨ ਤਾਂ ਕੀਤਾ ਜਾ ਸਕਦਾ ਪਰ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਹੱਕ ਸੱਚ ਦੇ ਪਹਿਰੇਦਾਰ ਰੋਜ਼ਾਨਾ ਅਜੀਤ ਦੇ ਨਾਲ ਹਨ। ਇਸ ਮੌਕੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਵੀ ਇਸ ਘਟੀਆ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ