JALANDHAR WEATHER

ਲੋਕ ਸਭਾ ਚੋਣਾਂ 'ਚ ਆਪ ਪਾਰਟੀ ਦੀ ਦਿੱਸ ਰਹੀ ਹਾਰ ਤੋਂ ਬੁਖਲਾਹਟ ਵਿਚ ਆ ਕੇ ਭਗਵੰਤ ਮਾਨ ਸਰਕਾਰ ਹਥਿਆਰਾਂ 'ਤੇ ਉੱਤਰੀ-ਭਾਈ ਮਹਿਤਾ

ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਤੇ ਸੀਨੀਅਰ ਅਕਾਲੀ ਆਗੂ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਵਿਚ ਆਪ ਸਰਕਾਰ ਦੀ ਹੋ ਰਹੀ ਦੁਰਗਤ ਤੋਂ ਬੁਖਲਾਹਟ ਵਿਚ ਆ ਕੇ ਭਗਵੰਤ ਮਾਨ ਸਰਕਾਰ ਹੋਛੇ ਹਥਿਆਰਾਂ 'ਤੇ ਉੱਤਰ ਆਈ ਹੈ। ਉਨ੍ਹਾਂ ਕਿਹਾ ਕਿ ਦਿੱਸ ਰਹੀ ਹਾਰ ਕਾਰਣ ਡਾ. ਬਰਜਿੰਦਰ ਸਿੰਘ ਹਮਦਰਦ ਦੇ ਖ਼ਿਲਾਫ਼ ਝੂਠਾ ਕੇਸ ਦਰਜ ਕਰਕੇ ਭਗਵੰਤ ਮਾਨ ਪਾਗਲਪੁਨੇ ਦੀ ਸਿਖਰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਅਦਾਰਾ ਅਜੀਤ ਨੇ ਹਮੇਸ਼ਾਂ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ। ਇਹ ਅਦਾਰਾ ਮਾਨ ਸਰਕਾਰ ਦੀਆਂ ਪੰਜਾਬ ਤੇ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੂਰੀ ਜਿੰਦਾ ਦਿਲੀ ਤੇ ਨਿਰਡਰਤਾ ਨਾਲ ਆਵਾਜ਼ ਬੁਲੰਦ ਕੀਤੀ ਹੈ । ਉਨ੍ਹਾਂ ਮਾਨ ਸਰਕਾਰ ਨੂੰ ਚੇਤੇ ਕਰਾਇਆ ਕਿ ਪੰਜਾਬ ਦਾ ਬੱਚਾ ਬੱਚਾ ਅਦਾਰਾ 'ਅਜੀਤ' ਦੇ ਨਾਲ ਚੱਟਾਨ ਵਾਂਗ ਖੜਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ