JALANDHAR WEATHER

ਲੁੱਟਾਂ ਖ਼ੋਹਾਂ ਤੋਂ ਪਰੇਸ਼ਾਨ ਦੁਕਾਨਦਾਰਾਂ ਨੇ ਸਰਕਾਰ ਵਿਰੁੱਧ ਲਗਾਇਆ ਧਰਨਾ

ਟਾਂਡਾ ਉੜਮੁੜ, 23 ਮਈ (ਭਗਵਾਨ ਸਿੰਘ ਸੈਣੀ)- ਟਾਂਡਾ ਸ਼ਹਿਰ ਅਤੇ ਆਸ ਪਾਸ ਦੇ ਖ਼ੇਤਰ ਵਿਚ ਹੋ ਰਹੀਆਂ ਚੋਰੀਆਂ ਅਤੇ ਲੁੱਟਾਂ ਖ਼ੋਹਾਂ ਦੇ ਵਿਰੋਧ ਵਿਚ ਦੁਕਾਨਦਾਰਾਂ ਵਲੋਂ ਦਾਰਾਪੁਰ ਫਾਟਕ ’ਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਧਰਨਾ ਲਗਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦੁਕਾਨਦਾਰਾਂ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਹੋ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਦੁਕਾਨਦਾਰ ਬਹੁਤ ਦੁਖੀ ਹਨ ਅਤੇ ਪ੍ਰਸ਼ਾਸਨ ਵਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਜਲਦ ਕੋਈ ਕਾਰਵਾਈ ਨਾ ਕੀਤੀ ਤਾਂ ਦੁਕਾਨਾਂ ਬੰਦ ਕਰਕੇ ਚਾਬੀਆਂ ਇਨ੍ਹਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ