JALANDHAR WEATHER

'ਆਪ' ਸਰਕਾਰ ਆਪਣੀਆਂ ਨਕਾਮੀਆਂ ਛੁਪਾਉਣ ਲਈ ਬੇਦਾਗ ਸਖਸ਼ੀਅਤ ਡਾ: ਹਮਦਰਦ ਨੂੰ ਬਣਾ ਰਹੀ ਨਿਸ਼ਾਨਾ- ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ

ਮਖੂ, 23 ਮਈ (ਵਰਿੰਦਰ ਮਨਚੰਦਾ)-ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੱਤਾ ਦੇ ਨਸ਼ੇ ਵਿਚ ਚਕਨਾਚੂਰ ਹੋਈ ਪਈ ਹੈ, ਇਸੇ ਕਰਕੇ ਹੰਕਾਰ ਵੱਸ ਹੋ ਕੇ ਇਸ ਨੇ ਹੁਣ ਪੰਜਾਬ ਦੀ ਬੁਲੰਦ ਅਾਵਾਜ਼ ‘ਅਜੀਤ’ ਅਖਬਾਰ ਦੇ ਮੁੱਖ ਕਾਰਜਕਾਰੀ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਨਿਸ਼ਾਨਾ ਬਣਾਇਆ ਹੈ। ਕੇਜਰੀਵਾਲ ਤੇ ਭਗਵੰਤ ਮਾਨ ਨੂੰ ਹੋਸ਼ ਹਵਾਸ ਤੋਂ ਕੰਮ ਲੈਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਕਾਮੀਆਂ ਨੂੰ ਉਜਾਗਰ ਕਰਨ ਲਈ ਪੰਜਾਬ ਦੀ ਅਾਵਾਜ ‘ਅਜੀਤ’ ਨੇ ਜੋ ਸੱਚਾਈ ਪੰਜਾਬ ਦੇ ਲੋਕਾਂ ਸਾਹਮਣੇ ਲਿਆਉਣ ਲਈ ਲਗਾਤਾਰ ਮੁਹਿੰਮ ਚਲਾਈ ਹੋਈ ਹੈ, ਉਸ ਤੋਂ ਬੁਖਲਾਹਟ ਵਿਚ ਆ ਕੇ ਹੀ ਪੰਜਾਬ ਸਰਕਾਰ ਨੇ ਅਜਿਹਾ ਕਦਮ ਚੁੱਕਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ