JALANDHAR WEATHER

ਪਾਕਿਸਤਾਨ: ਜੀਪ ਦੇ ਖਾਈ ਵਿਚ ਡਿੱਗਣ ਕਾਰਨ 6 ਲੋਕਾਂ ਦੀ ਮੌਤ

ਇਸਲਾਮਾਬਾਦ, 23 ਮਈ- ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਐਬਟਾਬਾਦ ਜ਼ਿਲ੍ਹੇ ਦੇ ਪਹਾੜੀ ਖ਼ੇਤਰ ’ਚ ਬੀਤੀ ਸ਼ਾਮ ਇਕ ਜੀਪ ਦੇ ਖਾਈ ’ਚ ਡਿੱਗਣ ਕਾਰਨ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਸਥਾਨਕ ਪੁਲਿਸ ਨੇ ਦੱਸਿਆ ਕਿ ਐਬਟਾਬਾਦ ਦੇ ਬਕੋਟੇ ਇਲਾਕੇ ’ਚ ਡਰਾਈਵਰ ਦੇ ਕੰਟਰੋਲ ਗੁਆਉਣ ਤੋਂ ਬਾਅਦ ਜੀਪ ਖਾਈ ’ਚ ਡਿੱਗ ਗਈ, ਜਿਸ ਕਾਰਨ ਤਿੰਨ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ। ਮੈਡੀਕਲ ਕਰਮਚਾਰੀਆਂ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ, ਕਿਉਂਕਿ ਜ਼ਖਮੀਆਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਇਕੋ ਪਿੰਡ ਦੇ ਰਹਿਣ ਵਾਲੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ