JALANDHAR WEATHER

ਬਦਲਾਖੋਰੀ ਦੀ ਭਾਵਨਾ ਨਾਲ ਪੰਜਾਬ ਸਰਕਾਰ ਨੇ ਅਜੀਤ ਅਖਬਾਰ ਦੇ ਮੁੱਖ ਸੰਪਾਦਕ ਵਿਰੁੱਧ ਮਾਮਲਾ ਦਰਜ ਕੀਤਾ-ਜਗਮੋਹਨ ਸਿੰਘ ਕੰਗ

ਮੁੱਲਾਂਪੁਰ ਗਰੀਬਦਾਸ/ਮੋਹਾਲੀ, 23 ਮਈ (ਦਿਲਬਰ ਸਿੰਘ ਖੈਰਪੁਰ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਿਰਮੌਰ ਅਖ਼ਬਾਰ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਿਰੁੱਧ ਐਫ.ਆਈ.ਆਰ ਦਰਜ ਕਰਵਾਉਣਾ, ਇਹ ਸਿਰਫ਼ ਬਦਲਾਖੋਰੀ ਦੀ ਭਾਵਨਾ ਹੈ, ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਰਕਾਰ ਦੀ ਇਸ ਕਾਰਵਾਈ ਦੇ ਵਿਰੁੱਧ ਇਲਾਕੇ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਭਗਵੰਤ ਮਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕੰਗ ਨੇ ਕਿਹਾ ਕਿ ਮੈਂ ਤੇ ਕਾਂਗਰਸ ਪਾਰਟੀ ਅਤੇ ਹਲਕਾ ਖਰੜ ਅਦਾਰਾ ਅਜੀਤ ਦੇ ਨਾਲ ਡਟਕੇ ਖੜ੍ਹੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ