JALANDHAR WEATHER

40ਵੇਂ ਘੱਲੂਘਾਰਾ ਦਿਵਸ ਨੂੰ ਸਮਰਪਿਤ ਦਲ ਖ਼ਾਲਸਾ ਵਲੋਂ 5 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਤੱਕ ਘੱਲੂਘਾਰਾ ਮਾਰਚ ਕੱਢਣ ਦਾ ਐਲਾਨ

ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਜੂਨ 1984 ਦੇ 40ਵੇਂ ਘੱਲੂਘਾਰਾ ਦਿਵਸ ਨੂੰ ਸਮਰਪਿਤ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਦਲ ਖਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਮਾਰਚ 5 ਜੂਨ ਨੂੰ ਸ਼ਾਮ 5 ਵਜੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅਰੰਭ ਹੋਵੇਗਾ, ਜੋ ਵੱਖ ਵੱਖ ਬਾਜਾਰਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ