ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਬਿਊਰੋ ਵਲੋਂ ਦਰਜ ਮਾਮਲੇ 'ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ
![](/cmsimages/20240523/4526477__whatsapp image 2024-05-23 at 6.21.52 pm.jpeg)
ਚੰਡੀਗੜ੍ਹ, 23 ਮਈ-ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਕੇਸ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮੁੱਖ ਸਕੱਤਰ, ਪੰਜਾਬ ਤੋਂ ਰਿਪੋਰਟ ਮੰਗਣ ਲਈ ਕਿਹਾ ਹੈ। ਇਹ ਰਿਪੋਰਟ ਵਿਜੀਲੈਂਸ ਬਿਊਰੋ ਵਲੋਂ ਕਰਤਾਰਪੁਰ (ਜਲੰਧਰ) ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸੰਬੰਧੀ ਕੇਸ ਦਰਜ ਕਰਨ 'ਤੇ 23 ਮਈ, 2024 ਨੂੰ ਵੱਖ-ਵੱਖ ਅਖਬਾਰਾਂ ਵਿਚ ਪ੍ਰਕਾਸ਼ਿਤ ਖਬਰਾਂ ਦੇ ਸੰਬੰਧ ਵਿੱਚ ਮੰਗੀ ਗਈ ਹੈ। ਮੁੱਖ ਸਕੱਤਰ ਪੰਜਾਬ ਨੂੰ 23-05-2024 ਸ਼ਾਮ ਤੱਕ ਤੱਥ ਆਧਾਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਮਿਸ਼ਨ ਨੂੰ ਇਸ ਮਾਮਲੇ ਸੰਬੰਧੀ ਜਾਣੂ ਕਰਵਾਇਆ ਜਾ ਸਕੇ।