JALANDHAR WEATHER

ਐਡਵੋਕੇਟ ਰਾਹੀ ਨੇ ਝੂੰਦਾਂ ਦੇ ਹੱਕ 'ਚ ਵੋਟਰਾਂ ਨੂੰ ਕੀਤਾ ਲਾਮਬੰਦ

ਤਪਾ ਮੰਡੀ,23 ਮਈ (ਪ੍ਰਵੀਨ ਗਰਗ)-ਸੂਬੇ ਦੀ 'ਆਪ', ਕਾਂਗਰਸ ਤੇ ਭਾਜਪਾ ਨੇ ਸਿਆਸਤ ਦੇ ਮਿਆਰ ਨੂੰ ਬਹੁਤ ਹੀ ਹੇਠਾਂ ਸੁੱਟ ਦਿੱਤਾ ਹੈ,ਕਿਉਂਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਵਲੋਂ ਕੀਤੀਆਂ ਗਈਆਂ ਦਲ-ਬਦਲੀਆਂ ਕਾਰਨ ਆਮ ਲੋਕਾਂ ਦਾ ਸਿਆਸਤਦਾਨਾਂ ਤੋਂ ਭਰੋਸਾ ਉੱਠ ਚੁੱਕਾ ਹੈ।ਪ੍ਰੰਤੂ ਅਕਾਲੀ ਦਲ ਲੋਕਾਂ ਦੀ ਆਪਣੀ ਪਾਰਟੀ ਹੈ। ਜਿਸਨੂੰ ਸੂਬੇ ਦੇ ਲੋਕ ਇਕ ਵਾਰ ਫਿਰ ਸੱਤਾ 'ਚ ਦੇਖਣਾ ਚਾਹੁੰਦੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾ ਦੇ ਹੱਕ 'ਚ ਤਪਾ ਵਿਖੇ ਵੋਟਰਾਂ ਨੂੰ ਲਾਮਬੰਦ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ 'ਤੇ ਪਹਿਰਾ ਦਿੱਤਾ ਹੈ ਤੇ ਇਹੀ ਕਾਰਨ ਹੈ ਕਿ ਅੱਜ ਹਰ ਇੱਕ ਵਿਰੋਧੀ ਧਿਰ ਉਨ੍ਹਾਂ ਤੋਂ ਡਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ