JALANDHAR WEATHER

ਬਸਪਾ ਮੁਖੀ ਕੁਮਾਰੀ ਮਾਇਆਵਤੀ ਕੱਲ੍ਹ ਪੰਜਾਬ ਆਉਣਗੇ, ਨਵਾਂਸ਼ਹਿਰ ਵਿਖੇ ਕਰਨਗੇ ਰੈਲੀ ਨੂੰ ਸੰਬੋਧਨ

ਗੜ੍ਹਸ਼ੰਕਰ, 23 ਮਈ (ਧਾਲੀਵਾਲ)- ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ 24 ਮਈ ਨੂੰ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨ ਲਈ ਨਵਾਂਸ਼ਹਿਰ ਵਿਖੇ ਪਹੁੰਚ ਰਹੇ ਹਨ। ਬਸਪਾ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਸਪਾ ਦੇ ਕੌਮੀ ਪ੍ਰਧਾਨ ਸਵੇਰੇ 11 ਵਜੇ ਨਵਾਂਸ਼ਹਿਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਬਸਪਾ ਦੇ ਉਮੀਦਵਾਰ ਮਜ਼ਬੂਤੀ ਨਾਲ ਡਟੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ