JALANDHAR WEATHER

ਡਾ. ਹਮਦਰਦ ਖ਼ਿਲਾਫ਼ ਕੇਸ ਦਰਜ ਕਰਨਾ ‘ਆਪ’ ਦੀ ਬੌਖਲਾਹਟ - ਵਿਧਾਇਕ ਧਾਲੀਵਾਲ

ਫਗਵਾੜਾ, 23 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਿਰੁੱਧ ਦਰਜ ਕੀਤੇ ਮਾਮਲੇ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ ਤੇ ਦੋਸ਼ ਲਗਾਇਆ ਹੈ ਕਿ ਇਹ ਸ਼ਿਕਾਇਤ ਵਿਜੀਲੈਂਸ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਕਸਾਉਣ ’ਤੇ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਡਾ. ਹਮਦਰਦ ਨੇ ਹਮੇਸ਼ਾ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ ਤੇ ਨਿਰਪੱਖਤਾ ਨਾਲ ਲਿਖਿਆ ਹੈ, ਜਿਨ੍ਹਾਂ ਦੀ ਹਮੇਸ਼ਾ ਸੱਚ ’ਤੇ ਚੱਲਣ ਦੀ ਸ਼ਲਾਘਾ ਹੋਈ ਹੈ ਤੇ ਉਨ੍ਹਾਂ ਵਿਰੁੱਧ ਕਾਰਵਾਈ ਜ਼ਮਹੂਰੀਅਤ ਦੇ ਚੌਥੇ ਥੰਮ੍ਹ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਚਾਹੀਦਾ ਹੈ ਕਿ ਰਾਜਨੀਤੀ ਬੰਦ ਕਰੇ ਤੇ ਉਨ੍ਹਾਂ ਵਿਰੁੱਧ ਦਰਜ ਕੇਸ ਜਲਦ ਤੋਂ ਜਲਦ ਰੱਦ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ