JALANDHAR WEATHER

ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ - ਸੋਮ ਪ੍ਰਕਾਸ਼

 ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਦੀ ਸ਼ਹਿ ’ਤੇ ਵਿਜੀਲੈਂਸ ਵਲੋਂ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਦਰਜ ਕੀਤੇ ਕੇਸ ਦੀ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਨਿੰਦਿਆ ਕੀਤੀ ਹੈ ਤੇ ਕਿਹਾ ਕਿ ਅਜਿਹਾ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰੇਕ ਵਿਅਕਤੀ ਨੂੰ ਬੋਲਣ ਦੀ ਆਜ਼ਾਦੀ ਦਿੱਤੀ ਹੈ ਤੇ ਹੰਕਾਰੀ ਮੁੱਖ ਮੰਤਰ ਭਗਵੰਤ ਮਾਨ ਇਹ ਹੱਕ ਖੋਹਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ. ਹਮਦਰਦ ਨਾਲ ਕੀਤੀ ਵਧੀਕੀ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਝੂਠੀ ਵਿਜੀਲੈਂਸ ਕਾਰਵਾਈ ਖਿਲਾਫ਼ ਸਮੁੱਚੀ ਭਾਜਪਾ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਖੜ੍ਹੀ ਹੈ ਤੇ ਸੱਚ ਦੀ ਆਵਾਜ਼ ਨੂੰ ਦੱਬਣ ਨਹੀਂ ਦੇਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ