JALANDHAR WEATHER

ਡਾ. ਹਮਦਰਦ ’ਤੇ ਮਾਮਲਾ ਦਰਜ ਕਰਨਾ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ- ਭਾਈ ਹਰਿਸਿਮਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ, 24 ਮਈ (ਪੱਤਰ ਪ੍ਰੇਰਕ)- ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਪੰਜਾਬ ਸਰਕਾਰ ਵਲੋਂ ਬਦਲਾ ਲਉ ਨੀਤੀ ਤਹਿਤ ਦਰਜ ਕੀਤਾ ਮਾਮਲਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਲੋਕਤੰਤਰ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਂਸਡ ਸਿੱਖ ਸਟੱਡੀਜ ਦੇ ਮੁੱਖੀ ਅਤੇ ਉੱਘੇ ਸਿੱਖ ਵਿਦਵਾਨ ਭਾਈ ਹਰਿਸਿਮਰਨ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਡਾ. ਹਮਦਰਦ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਨਿਰਮਾਣ ਲਈ ਇਤਿਹਾਸਕ ਸੇਵਾਵਾਂ ਦਿੱਤੀਆਂ ਗਈਆਂ ਹਨ, ਜਿਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬਿਨ੍ਹਾਂ ਦੇਰੀ ਤੋਂ ਦਰਜ ਕੀਤਾ ਮਾਮਲਾ ਵਾਪਸ ਲਵੇ ਅਤੇ ਉਨ੍ਹਾਂ ਦੇ ਬਣਦੇ ਮਾਣ-ਸਤਿਕਾਰ ਨੂੰ ਬਹਾਲ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ