JALANDHAR WEATHER

‘ਆਪ’ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਬੇਦਾਗ ਸ਼ਖ਼ਸੀਅਤ ਡਾ.ਹਮਦਰਦ ਨੂੰ ਬਣਾ ਰਹੀ ਨਿਸ਼ਾਨਾ- ਸਾਬਕਾ ਮੰਤਰੀ ਬਾਠ

 

ਘੁਮਾਣ, 24 ਮਈ (ਬੰਮਰਾਹ)- ਮਾਨ ਦੀ ਅਗਵਾਈ ਵਾਲੀ ਸਰਕਾਰ ਸੱਤਾ ਦੇ ਨਸ਼ੇ ਵਿਚ ਚਕਨਾਚੂਰ ਹੋਈ ਪਈ ਹੈ, ਇਸੇ ਕਰਕੇ ਹੰਕਾਰ ਵੱਸ ਹੋ ਕੇ ਇਸ ਨੇ ਹੁਣ ਪੰਜਾਬ ਦੀ ਬੁਲੰਦ ਆਵਾਜ਼ ‘ਅਜੀਤ’ ਅਖਬਾਰ ਦੇ ਮੁੱਖ ਕਾਰਜਕਾਰੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਨਿਸ਼ਾਨਾ ਬਣਾਇਆ ਹੈ। ਕੇਜਰੀਵਾਲ ਤੇ ਭਗਵੰਤ ਮਾਨ ਨੂੰ ਹੋਸ਼ ਹਵਾਸ ਤੋਂ ਕੰਮ ਲੈਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਪੰਜਾਬ ਦੀ ਆਵਾਜ਼ ‘ਅਜੀਤ’ ਨੇ ਜੋ ਸੱਚਾਈ ਪੰਜਾਬ ਦੇ ਲੋਕਾਂ ਸਾਹਮਣੇ ਲਿਆਉਣ ਲਈ ਲਗਾਤਾਰ ਮੁਹਿੰਮ ਚਲਾਈ ਹੋਈ ਹੈ, ਉਸ ਤੋਂ ਬੁਖਲਾਹਟ ਵਿਚ ਆ ਕੇ ਹੀ ਪੰਜਾਬ ਸਰਕਾਰ ਨੇ ਅਜਿਹਾ ਕਦਮ ਚੁੱਕਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ