JALANDHAR WEATHER

ਸੰਗਤਾਂ ਦਾ ਪਹਿਲਾ ਜੱਥਾ ਸ੍ਰੀ ਹੇਮਕੁੰਟ ਸਾਹਿਬ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ

ਦਸੂਹਾ, 24 ਮਈ (ਭੁੱਲਰ)- ਅੱਜ ਸਵੇਰੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸਾਹਿਬ ਨੂੰ ਸੰਗਤਾਂ ਦਾ ਪਹਿਲਾ ਜਥਾ ਮੈਨੇਜਰ ਸੇਵਾ ਸਿੰਘ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਲਾਨਾ ਯਾਤਰਾ ਦੀ ਸਫ਼ਲਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਸਰਵਣ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਗੋਬਿੰਦ ਘਾਟ ਮੈਨੇਜਰ ਸੇਵਾ ਸਿੰਘ ਅਤੇ ਬਦਰੀ ਕੇਦਾਰ ਮੰਦਰ ਸੰਮਤੀ ਦੇ ਉਪ ਪ੍ਰਧਾਨ ਕਿਸ਼ੋਰ ਪਾਵਰ ਵਲੋਂ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਉ ਭੇਂਟ ਕੀਤੇ ਗਏ। ਗੁਰਦੁਆਰਾ ਗੋਬਿੰਦ ਘਾਟ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਸੰਗਤਾਂ ਦਾ ਇਹ ਜਥਾ ਸ਼ਾਮ ਤੱਕ ਗੁਰਦੁਆਰਾ ਸ੍ਰੀ ਗੋਬਿੰਦ ਧਾਮ ਘਾਗਰੀਆ ਵਿਖੇ ਪਹੁੰਚੇਗਾ, ਜਿੱਥੋਂ ਅਗਲੇ ਪੜਾਅ ਰਾਹੀਂ 25 ਮਈ ਨੂੰ ਤੜਕੇ 4 ਵਜੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨੂੰ ਰਵਾਨਾ ਹੋਵੇਗਾ। ਇਸ ਮੌਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸੰਗਤਾਂ ਦੇ ਇਸ ਜਥੇ ਵਲੋਂ 25 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 9.30 ਵਜੇ ਜੈਕਾਰਿਆਂ ਦੀ ਗੂੰਜ ਵਿਚ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ