JALANDHAR WEATHER

ਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਚਿਤਾਵਨੀ

ਚੰਡੀਗੜ੍ਹ, 24 ਮਈ- ਚੋਣ ਕਮਿਸ਼ਨ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਸਖ਼ਤ ਚਿਤਾਵਨੀ ਦਿੱਤੀ ਹੈ। ਚੰਨੀ ਨੇ 5 ਮਈ ਨੂੰ ਪ੍ਰੈੱਸ ਕਾਨਫ਼ਰੰਸ ਦੌਰਾਨ ਟਿੱਪਣੀ ਕੀਤੀ ਸੀ ਕਿ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾ ਕੇ ਪੁਣਛ ’ਚ ਹੋਇਆ ਅੱਤਵਾਦੀ ਹਮਲਾ ਸਟੰਟ ਸੀ। ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਲੋਂ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਕਮਿਸ਼ਨ ਨੇ ਉਸ ਦਾ ਜਵਾਬ ਅਸੰਤੁਸ਼ਟੀਜਨਕ ਪਾਇਆ ਹੈ। ਬੁਲਾਰੇ ਨੇ ਕਿਹਾ ਕਿ ਇਹ ਮਾਡਲ ਕੋਡ ਆਫ਼ ਕੰਡਕਟ ਦੇ ਮੈਨੂਅਲ ਦੇ ਅਨੁਬੰਧ-1, ਜਨਰਲ ਕੰਡਕਟ ਦੀ ਧਾਰਾ 2 ਦੀ ਉਲੰਘਣਾ ਹੈ। ਚੋਣ ਕਮਿਸ਼ਨ ਨੇ ਚੰਨੀ ਨੂੰ ਭਵਿੱਖ ਵਿਚ ਅਜਿਹੀਆਂ ਉਲੰਘਣਾਵਾਂ ਨੂੰ ਨਾ ਦੁਹਰਾਉਣ ਦੀ ਸਲਾਹ ਅਤੇ ਚਿਤਾਵਨੀ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ