JALANDHAR WEATHER

ਖ਼ੇਤਰੀ ਪਾਰਟੀ ਅਕਾਲੀ ਦਲ (ਬ) ਹੀ ਕਰ ਸਕਦੀ ਹੈ ਪੰਜਾਬ ਦਾ ਵਿਕਾਸ - ਸੁਖਬੀਰ ਸਿੰਘ ਬਾਦਲ

ਸ਼ਾਹਕੋਟ, 24 ਮਈ (ਬਾਂਸਲ, ਸਚਦੇਵਾ)- ਸ਼ਾਹਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਲੰਧਰ ਲੋਕ ਸਭਾ ਹਲਕੇ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਦੇ ਹੱਕ ਵਿਚ ਵਿਸ਼ਾਲ ਚੋਣ ਰੈਲੀ ਕੀਤੀ ਗਈ। ਇਸ ਮੌਕੇ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ’ਤੇ ਪਹੁੰਚੇ। ਹਲਕਾ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ, ਤਜਿੰਦਰ ਸਿੰਘ ਰਾਮਪੁਰ ਅਤੇ ਹਲਕੇ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦੀ ਮਿਹਨਤ ਨਾਲ ਰੈਲੀ ਵਿਚ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਹੀ ਕਰ ਸਕਦੀ ਹੈ।‌ ਉਨ੍ਹਾਂ ਕਿਹਾ ਕਿ ਪੰਜਾਬ ਦਾ ਜਿਨਾਂ ਵਿਕਾਸ ਵੀ ਹੋਇਆ ਹੈ, ਉਹ ਅਕਾਲੀ ਸਰਕਾਰਾਂ ਵੇਲੇ ਹੀ ਹੋਇਆ ਹੈ।‌ ਸ. ਬਾਦਲ ਨੇ ਸਮੂਹ ਪੰਜਾਬੀਆਂ ਨੂੰ ਪੰਜਾਬ ਦੀ ਆਪਣੀ ਪਾਰਟੀ ਅਕਾਲੀ ਦਲ (ਬ) ਨੂੰ ਲੋਕ ਸਭਾ ਚੋਣਾਂ ਵਿਚ ਜੇਤੂ ਬਣਾਉਣ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ