ਕਾਂਗਰਸ ਨੇ ਕਰਤਾਰਪੁਰ ਸਾਹਿਬ ਪਾਕਿਸਤਾਨ ਨੂੰ ਦਿੱਤਾ- ਪ੍ਰਧਾਨ ਮੰਤਰੀ
ਜਲੰਧਰ, 24 ਮਈ- ਸੁਸ਼ੀਲ ਰਿੰਕੂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਾਡੀ ਆਸਥਾ ਹੈ ਤੇ ਪੰਜਾਬ ਦਾ ਵਿਕਾਸ ਕਰਨਾ ਮੋਦੀ ਦੀ ਗਰੰਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕਰਤਾਰਪੁਰ ਸਾਹਿਬ ਪਾਕਿਸਤਾਨ ਨੂੰ ਦੇ ਦਿੱਤਾ ਸੀ ਪਰ ਮੋਦੀ ਸਰਕਾਰ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕੋਰੀਡੋਰ ਖੁੱਲ੍ਹਵਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਆਪਣੇ ਹਿੱਤਾਂ ਨੂੰ ਹੀ ਉਪਰ ਰੱਖਿਆ ਹੈ।