JALANDHAR WEATHER

ਭਗਵੰਤ ਮਾਨ ਸੱਚ ਦਾ ਸਾਹਮਣਾ ਕਰਨ ਦੀ ਬਜਾਏ ਕੋਝੀਆਂ ਹਰਕਤਾਂ ’ਤੇ ਉੱਤਰ ਆਇਆ-ਡਾ. ਰਤਨ ਸਿੰਘ ਅਜਨਾਲਾ

ਅਜਨਾਲਾ, 24 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸਾਬਕਾ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੈਬਨਿਟ ਮੰਤਰੀ ਡਾ. ਰਤਨ ਸਿੰਘ ਅਜਨਾਲਾ ਨੇ ਅੱਜ ਤੱਕ ਦੇ ਸਭ ਤੋਂ ਨਿਕੰਮੇ ਸਾਬਤ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਕੀਤੇ ਝੂਠੇ ਪਰਚੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹੋ ਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਨਾਲ ਸੱਚਾਈ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਹੈ ਕਿ ਡਾ. ਬਰਜਿੰਦਰ ਸਿੰਘ ਹਮਦਰਦ ਇਕ ਸਨਮਾਨਿਤ ਸ਼ਖ਼ਸੀਅਤ ਹਨ ਅਤੇ ਵਿਜੀਲੈਂਸ ਬਿਊਰੋ ਨੂੰ ਡਾ. ਹਮਦਰਦ ਖ਼ਿਲਾਫ਼ ਵਰਤਣਾ ਇਕ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੂਹ ਇਨਸਾਫ਼ ਪਸੰਦ ਲੋਕ ਪੰਜਾਬ, ਪੰਜਾਬੀਅਤ, ਹੱਕ, ਸੱਚ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਵਾਲੇ ਅਦਾਰਾ ‘ਅਜੀਤ’ ਅਤੇ ਡਾ. ਬਰਜਿੰਦਰ ਸਿੰਘ ਹਮਦਰਦ ਦੇ ਨਾਲ ਖੜੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ