ਪਿਛਲੇ 10 ਸਾਲਾਂ 'ਚ ਪੀ.ਐਮ. ਮੋਦੀ ਨੇ ਦੇਸ਼ 'ਚ ਵੱਡੀ ਤਬਦੀਲੀ ਲਿਆਂਦੀ - ਨਾਇਬ ਸਿੰਘ ਸੈਣੀ
ਕਰਨਾਲ, (ਹਰਿਆਣਾ), 12 ਮਈ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 10 ਸਾਲਾਂ ਵਿਚ ਦੇਸ਼ ਵਿਚ ਇਕ ਵੱਡੀ ਤਬਦੀਲੀ ਲਿਆਂਦੀ ਹੈ ਜਿਵੇਂ ਕਿ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਨੂੰ ਲਾਭ ਪਹੁੰਚਾਉਣਾ, ਉਥੇ ਕਾਂਗਰਸ ਅਤੇ 'ਘਮੰਡੀਆ ਗਠਜੋੜ' ਨੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਉਨ੍ਹਾਂ ਵਿਚ ਭੰਬਲਭੂਸਾ ਪੈਦਾ ਕਰਨ ਦਾ ਕੰਮ ਕੀਤਾ ਹੈ।