JALANDHAR WEATHER

ਨੌਜਵਾਨ ਵੋਟਰ ਕਰਨ ਜ਼ਿਆਦਾ ਤੋਂ ਜ਼ਿਆਦ ਮਤਦਾਨ- ਨਵੀਨ ਪਟਨਾਇਕ

ਭੁਵਨੇਸ਼ਵਰ, 25 ਮਈ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਲੋਕ ਸਭਾ ਚੋਣਾਂ2024 ਦੇ ਛੇਵੇਂ ਪੜਾਅ ਅਤੇ ਓਡੀਸ਼ਾ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਭੁਵਨੇਸ਼ਵਰ ਦੇ ਇਕ ਪੋਲਿੰਗ ਸਟੇਸ਼ਨ ’ਤੇ ਆਪਣੀ ਵੋਟ ਪਾਈ। ਆਪਣੀ ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਂ ਸਾਰੇ ਵੋਟਰਾਂ ਖ਼ਾਸ ਕਰਕੇ ਨੌਜਵਾਨ ਵੋਟਰਾਂ ਨੂੰ ਬਾਹਰ ਆਉਣ ਅਤੇ ਵੋਟ ਪਾਉਣ ਦੀ ਬੇਨਤੀ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੋਵਾਂ ਵਿਚ ਬੀ.ਜੇ.ਡੀ. ਦੀ ਸ਼ਾਨਦਾਰ ਜਿੱਤ ਦੀ ਉਮੀਦ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਰਾਜ ਵਿਚ ਇਕ ਬਹੁਤ ਹੀ ਸਥਿਰ ਸਰਕਾਰ ਬਣਾਵਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ