JALANDHAR WEATHER

ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਵੋਟ ਦਿਓ- ਰਾਹੁਲ ਗਾਂਧੀ

ਨਵੀਂ ਦਿੱਲੀ, 25 ਮਈ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਸੋਨੀਆ, ਰਾਹੁਲ, ਪ੍ਰਿਯੰਕਾ, ਰੌਬਰਟ ਵਾਡਰਾ ਤੋਂ ਇਲਾਵਾ ਅਤੇ ਉਨ੍ਹਾਂ ਦੇ ਬੱਚਿਆਂ ਰੇਹਾਨ ਅਤੇ ਮਿਰਿਆ ਨੇ ਦਿੱਲੀ ਵਾਸੀਆਂ ਦੇ ਨਾਲ ਲੋਕਤੰਤਰ ਦੇ ਤਿਉਹਾਰ ਨੂੰ ਮਨਾਉਂਦੇ ਹੋਏ ਇਕੱਠੇ ਆਪਣੀ ਵੋਟ ਪਾਈ। ਰਾਹੁਲ ਗਾਂਧੀ ਨੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਮੈਂ ਅਤੇ ਮਾਂ ਨੇ ਆਪਣੀਆਂ ਵੋਟਾਂ ਪਾ ਕੇ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿਚ ਯੋਗਦਾਨ ਪਾਇਆ ਹੈ। ਤੁਹਾਨੂੰ ਸਾਰਿਆਂ ਨੂੰ ਵੀ ਵੱਡੀ ਗਿਣਤੀ ਵਿਚ ਆਪਣੇ ਘਰਾਂ ਤੋਂ ਬਾਹਰ ਆਉਣਾ ਚਾਹੀਦਾ ਹੈ ਅਤੇ ਆਪਣੇ ਅਧਿਕਾਰਾਂ ਅਤੇ ਆਪਣੇ ਪਰਿਵਾਰ ਦੇ ਭਵਿੱਖ ਲਈ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਹਰ ਇਕ ਨੂੰ ਆਪਣੀ ਵੋਟ ਪਾਉਣੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ