ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਹੋਇਆ ਨਵੇਂ ਭਾਰਤ ਦਾ ਨਿਰਮਾਣ- ਨਾਇਬ ਸਿੰਘ ਸੈਣੀ
ਕਰਨਾਲ, 25 ਮਈ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਰਨਾਲ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਵਿਚ ਛੇਵੇਂ ਗੇੜ ਦੀਆਂ ਚੋਣਾਂ ਲਈ ਵੋਟਾਂ ਪਾਈਆਂ ਜਾ ਰਹੀਆਂ ਹਨ, ਮੈਂ ਮਹਾਦੇਵ ਮੰਦਰ ਵਿਖੇ ਵੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਹਰਿਆਣਾ ਦੀ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਉਹ ਵੱਡੀ ਗਿਣਤੀ ’ਚ ਬਾਹਰ ਆਉਣ ਅਤੇ ਲੋਕਤੰਤਰ ਦੇ ਇਸ ਤਿਉਹਾਰ ’ਚ ਹਿੱਸਾ ਲੈਣ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 10 ਸਾਲਾਂ ’ਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਚ ਇਕ ਨਵੇਂ ਭਾਰਤ ਦਾ ਨਿਰਮਾਣ ਹੋਇਆ ਹੈ ਅਤੇ ਪਿਛਲੇ 10 ਸਾਲਾਂ ਵਿਚ ਦੇਸ਼ ਨੇ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਿਆ ਹੈ।