
ਰਾਏਪੁਰ, 25 ਮਈ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਕੋਂਟਾ ਪੀ.ਐਸ. ਸੀਮਾਵਾਂ ਦੇ ਅਧੀਨ, ਬੇਲਪੋਚਾ ਪਿੰਡ ਨੇੜੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਨਕਸਲੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਨਕਸਲੀ ਪਾਸੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਉਨ੍ਹਾਂ ਕਿਹਾ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।