JALANDHAR WEATHER

ਸਾਬਕਾ ਵਿਧਾਇਕ ਜਿੰਦੂ ਨੇ ਬੌਬੀ ਮਾਨ ਦੇ ਹੱਕ ਵਿਚ ਕੀਤੀਆਂ ਜਨਸਭਾਵਾਂ

ਮਮਦੋਟ, 25 ਮਈ(ਸੁਖਦੇਵ ਸਿੰਘ ਸੰਗਮ)-ਲੋਕ ਸਭਾ ਹਲਕਾ ਫਿਰੋਜਪੁਰ ਤੋਂ ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਆਪਣੀ ਟੀਮ ਨੂੰ ਨਾਲ ਲੈ ਕੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਦੇ ਪਿੰਡਾਂ ਦਰੀਏ ਕੇ, ਬੋਦਲ, ਮਮਦੋਟ ਅਤੇ ਰਹੀਮੇ ਕੇ ਸਮੇਤ ਦਰਜਨ ਭਰ ਪਿੰਡਾਂ ਵਿਚ ਜਨਸਭਾਵਾਂ ਕੀਤੀਆਂ ਗਈਆਂ। ਪਿੰਡ ਦਰੀਏ ਕੇ ਵਿਖੇ ਉਡੀਕ ਮੈਨੀ ਦੇ ਘਰ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਦੋ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸੱਤਾ ਸੰਭਾਲੀ ਹੈ, ਉਦੋ ਹੀ ਪੰਜਾਬ ਅਤੇ ਪੰਜਾਬੀਆਂ ਦਾ ਵਿਕਾਸ ਹੋਇਆ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਆਉਣ ਵਾਲੀ 1 ਜੂਨ ਨੂੰ ਆਪਣੀ ਬੇਸ਼ਕੀਮਤੀ ਵੋਟ ਅਕਾਲੀ ਦਲ ਬਾਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੂੰ ਪਾ ਕੇ ਕਾਮਯਾਬ ਕਰੋ ਤਾਂ ਜੋ ਸਰਹੱਦੀ ਖੇਤਰ ਦੇ ਲੋਕਾਂ ਲਈ ਹੋਰ ਨਵੀਆਂ ਯੋਜਨਾਵਾਂ ਲਿਆਂਦੀਆਂ ਜਾ ਸਕਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ