
ਖਲਵਾੜਾ, 25 ਮਈ (ਮਨਦੀਪ ਸਿੰਘ ਸੰਧੂ)-ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਗਲੋਬਲ ਰਿਪਬਲਿਕ ਪਾਰਟੀ ਦੀ ਟਿਕਟ ਤੋਂ ਚੋਣ ਲੜ ਰਹੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਪੋਤਰਾ ਯਸ਼ਵੰਤ ਭੀਮ ਰਾਓ ਅੰਬੇਡਕਰ ਫਗਵਾੜਾ ਦੇ ਸਰਪੰਚ ਢਾਬੇ ਤੇ ਪ੍ਰੈਸ ਕਾਨਫਰੰਸ ਕਰਨ ਲਈ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾ ਪ੍ਰਧਾਨ ਸੰਤੋਸ਼ ਕੁਮਾਰੀ ਅਤੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੌਜੂਦ ਹਨ।