JALANDHAR WEATHER

ਡਾ. ਹਮਦਰਦ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਨਿੰਦਣਯੋਗ- ਕਾ. ਬੰਤ ਸਿੰਘ ਬਰਾੜ

ਸ਼ਾਹਕੋਟ, 25 ਮਈ (ਬਾਂਸਲ)- ਭਾਰਤੀ ਕਮਿਊਨਿਸਟ ਪਾਰਟੀ ਦੇ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਿਰੁੱਧ ਵਿਜੀਲੈਂਸ ਵਲੋਂ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ‘ਆਪ’ ਸਰਕਾਰ ਦੀ ਅਤਿ ਨਿੰਦਣਯੋਗ ਕਾਰਵਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪ੍ਰੈਸ ਨੂੰ ਜ਼ਮਹੂਰੀਅਤ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ। ਇਸ ਨੂੰ ਦਬਾਉਣਾ ਜ਼ਮਹੂਰੀਅਤ ਨੂੰ ਠੇਸ ਪਹੁੰਚਾਉਣਾ ਹੀ ਹੈ। ਉਨ੍ਹਾਂ ਕਿਹਾ ਕਿ ਸੀ.ਪੀ.ਆਈ. ਵਿਜੀਲੈਂਸ ਦੀ ਡਾ. ਹਮਦਰਦ ਵਿਰੁੱਧ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਅਦਾਰਾ ‘ਅਜੀਤ’ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ