ਹੇਮਕੁੰਟ ਸਾਹਿਬ ਦੇ ਖੁਲ੍ਹੇ ਕਿਵਾੜ ,ਆਰੰਭ ਹੋਈ ਸਲਾਨਾ ਯਾਤਰਾ






ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਆਰੰਭਤਾ ਦੀ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਦੌਰਾਨ ਸੰਗਤ ਲਈ ਖੋਲ੍ਹ ਦਿੱਤੇ ਗਏ, ਉਪਰੰਤ ਹਜ਼ਾਰਾਂ ਦੀ ਤਾਦਾਦ 'ਚ ਪਹੁੰਚੀ ਸੰਗਤ ਨੇ ਮੱਥਾ ਟੇਕਿਆ ਤੇ ਭਾਰੀ ਠੰਢ ਦੇ ਬਾਵਜੂਦ ਬਰਫ਼ੀਲੇ ਸਰੋਵਰ 'ਚ ਇਸ਼ਨਾਨ ਕੀਤਾ।ਇਸ ਮੌਕੇ ਸ੍ਰੀ ਹੇਮਕੁੰਟ ਸਾਹਿਬ ਦੀ ਪਰਿਕਰਮਾ ਵਿਚ ਨਗਰ ਕੀਰਤਨ ਸਜਾਇਆ ਗਿਆ, ਜਿਸ ਦੌਰਾਨ ਮੁੱਖ ਗ੍ਰੰਥੀ ਭਾਈ ਮਿਲਾਪ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਮੌਕੇ ਮੈਨੇਜੇਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ, ਮੈਨੇਜਰ ਸੇਵਾ ਸਿੰਘ ਆਦਿ ਹਾਜਰ ਸਨ।