JALANDHAR WEATHER

ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਨੇ ਕਾਫ਼ਲੇ ਸਮੇਤ ਸੁਖਪਾਲ ਸਿੰਘ ਖਹਿਰਾ ਨੂੰ ਦਿੱਤਾ ਸਮਰਥਨ

ਤਪਾ ਮੰਡੀ,25 ਮਈ(ਵਿਜੇ ਸ਼ਰਮਾ)-ਲੋਕ ਸਭਾ ਦੀਆਂ ਚੋਣਾਂ ਦਾ ਮੈਦਾਨ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ। ਇਸੇ ਲੜੀ ਤਹਿਤ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਚੋਣ ਮੁਹਿੰਮ ਨੂੰ ਵਿਧਾਨ ਸਭਾ ਹਲਕਾ ਭਦੌੜ ਵਿਚ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਰਾਜੇਵਾਲ ਦੇ ਹਲਕਾ ਇੰਚਾਰਜ ਗੋਰਾ ਸਿੰਘ ਢਿੱਲਵਾਂ ਨੇ ਸਾਥੀਆਂ ਸਮੇਤ ਹਰ ਵਰਗ ਲੋਕਾਂ ਦੇ ਆਵਾਜ਼ ਚੁੱਕਣ ਵਾਲੇ,ਨਿਧੜਕ,ਕਿਸਾਨ ਪੱਖੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ