JALANDHAR WEATHER

ਪੰਜਾਬੀ ਇਕ ਜੂਨ ਨੂੰ ਲੈਣਗੇ, ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਕੀਤੇ ਜਾ ਰਹੇ ਜ਼ੁਲਮਾਂ ਦਾ ਹਿਸਾਬ - ਕਿਸ਼ਨ ਚੰਦਰ ਮਹਾਜਨ

ਪਠਾਨਕੋਟ 25 ਮਈ (ਸੰਧੂ )-ਜੰਗ ਏ ਆਜ਼ਾਦੀ ਯਾਦਗਾਰ ਦੀ ਆੜ ਵਿਚ ਪੰਜਾਬ, ਪੰਜਾਬੀ, ਪੰਜਾਬੀਅਤ ਦੇ ਮੁੱਦਈ ਆਦਾਰਾ  ਅਜੀਤ ਦੇ ਮੁੱਖ ਸੰਪਾਦਕ ਸਰਦਾਰ ਬਰਜਿੰਦਰ ਸਿੰਘ ਹਮਦਰਦ ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਝੂਠੇ ਪਰਚੇ ਦੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜਨ ਨੇ ਸਖ਼ਤ ਸ਼ਬਦਾਂ ਵਿਚ  ਨਿੰਦਾ ਕਰਦੇ ਹੋਏ ਕਿਹਾ ਹੈ ਕਿ ਭਗਵੰਤ ਮਾਨ ਦੀ ਪੰਜਾਬ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ ਕਿਸ਼ਨ ਚੰਦਰ ਮਹਾਜ਼ਨ ਨੇ ਸਮੂਹ ਪੰਜਾਬੀਆਂ ਨੂੰ ਹਾਰਦਿਕ ਅਪੀਲ ਕੀਤੀ ਹੈ। ਇਕ ਜੂਨ ਨੂੰ ਆਪਣਾ ਇਕ ਇਕ ਵੋਟ ਆਮ ਆਦਮੀ ਪਾਰਟੀ ਦੇ ਵਿਰੁੱਧ ਪਾ ਕਿ ਸਰਦਾਰ ਬਰਜਿੰਦਰ ਸਿੰਘ ਹਮਦਰਦ ਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗ‌ਏ ਝੂਠੇ ਪਰਚਿਆਂ ਦਾ ਹਿਸਾਬ ਕਿਤਾਬ ਬਰਾਬਰ ਕਰਕੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਫੱਟੀ ਪੋਚ ਦਿਉ ਤਾਂ ਕਿ ਇਹ ਸਰਕਾਰ ਭਵਿੱਖ ਵਿਚ  ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਦਈ ਵਲ ਮੂੰਹ ਨਾ ਕਰ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ