JALANDHAR WEATHER

ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਨੂੰ ਲੈ ਕੇ ਬਡਬਰ ਰੋਡ ਤੇ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ

ਲੌਂਗੋਵਾਲ,25 ਮਈ (ਸ,ਸ,ਖੰਨਾ ,ਵਿਨੋਦ )-ਪੰਜਾਬ ਦੇ ਵਿਚ ਪੈ ਰਹੀ ਅੱਤ ਦੀ ਗਰਮੀ ਨੂੰ ਲੈ ਕੇ ਜਿੱਥੇ ਲੋਕ ਪਰੇਸ਼ਾਨ ਹਨ । ਉਥੇ ਹੀ ਵੱਖ-ਵੱਖ ਗੁਰਦੁਆਰਾ ਸਾਹਿਬਬਾਨਾਂ ਦੀਆਂ ਕਮੇਟੀਆਂ ਵਲੋਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਤਰਫ਼ੋ ਥਾਂ ਥਾਂ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਕੇ ਸੇਵਾ ਕੀਤੀ ਜਾ ਰਹੀ ਹੈ । ਉਥੇ ਹੀ ਅੱਜ ਤਹਿਸੀਲ ਕੰਪਲੈਕਸ ਦੇ ਨਜ਼ਦੀਕ ਪ੍ਰਕਾਸ਼ ਸਟੀਲ ਇੰਡਸਟਰੀ ਦੇ ਵਿਸ਼ੇਸ਼ ਸਹਿਯੋਗ ਨਾਲ ਇੱਥੇ ਵੀ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਜੋ ਸਵੇਰ ਤੋਂ ਲੈ ਕੇ ਸ਼ਾਮ ਦੇਰ ਤੱਕ ਚਲਦੀ ਰਹੀ ਜਿੱਥੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਠੰਡਾ ਮਿੱਠਾ ਸ਼ੀਤਲ ਜਲ ਛਕਾ ਕੇ ਉਨ੍ਹਾਂ ਦੀ ਪਿਆਸ ਬੁਝਾਉਣ ਵਿਚ ਲੱਗੇ ਨੌਜਵਾਨਾਂ ਅਤੇ ਬੱਚਿਆਂ ਨੇ ਖੂਬ ਸੇਵਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ