JALANDHAR WEATHER

ਲੋਕ ‘ਆਪ’ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਤੋਂ ਬਹੁਤ ਨਿਰਾਸ਼:-ਐਡਵੋਕੇਟ ਰਾਹੀ

ਤਪਾ ਮੰਡੀ, 25 ਮਈ (ਪ੍ਰਵੀਨ ਗਰਗ)-ਅੱਜ ਸੂਬੇ 'ਚ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਦੇ ਢਾਈ ਸਾਲਾਂ ਦੇ ਕਾਰਜਕਾਲ ਤੋਂ ਬੇਹੱਦ ਨਿਰਾਸ਼ ਹਨ,ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਦਿੱਤੀਆਂ ਗਈਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਵਰਕਰਾਂ ਨਾਲ ਨੁੱਕੜ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਡਵੋਕੇਟ ਝੂੰਦਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਕੇ ਅਕਾਲੀ ਦਲ ਹੱਥ ਮਜ਼ਬੂਤ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ