JALANDHAR WEATHER

ਸਮਾਜ ਵਿਰੋਧੀ ਅਨਸ਼ਰਾਂ ਨੂੰ ਅਮਨ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਕਿਸੇ ਵੀ ਕੀਮਤ ਤੇ ਨਹੀ ਦਿੱਤੀ ਜਾਵੇਗੀ-ਐਸ.ਐਸ.ਪੀ.

ਮਲੇਰਕੋਟਲਾ, 25 ਮਈ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਸ਼੍ਰੀਮਤੀ ਡਾਕਟਰ ਸਿਮਰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਅਗਾਮੀਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਲੇਰਕੋਟਲਾ ਦੇ ਇਲਾਕਿਆਂ ਵਿਚ "ਫਲੈਗ ਮਾਰਚ" ਕੀਤਾ ਗਿਆ ਹੈ। ਇਹ ਫਲੈਗ ਮਾਰਚ ਸ੍ਰੀ ਕਰਮਜੀਤ ਸਿੰਘ ਡੀ.ਐਸ.ਪੀ ਅਤੇ ਸ੍ਰੀ ਗੁਰਦੇਵ ਸਿੰਘ ਡੀ.ਐਸ.ਪੀ ਸਬ ਡਵੀਜਨ ਮਲੇਰਕੋਟਲਾ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ-1, ਥਾਣਾ ਸਿਟੀ-2 ਮਲੇਰਕੋਟਲਾ ਅਤੇ ਮੁੱਖ ਅਫਸਰ ਥਾਣਾ ਸੰਦੌੜ ਸਮੇਤ ਫੋਰਸ ਦੇ ਥਾਣਾ ਸਿਟੀ-1 ਮਾਲੇਰਕੋਟਲਾ ਤੋਂ ਸ਼ੁਰੂ ਕੀਤਾ ਗਿਆ। ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਸਿਮਰਤ ਕੌਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਅਤੇ ਅਮਨ ਕਾਨੂੰਨ ਭੰਗ ਕਰਨ ਦੀ ਕਿਸੇ ਵੀ ਕੀਮਤ ਤੇ ਨਹੀਂ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ